Connect with us

National

ਮਨੀਪੁਰ ‘ਚ ਦੋ ਔਰਤਾਂ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਪੰਜਵਾਂ ਦੋਸ਼ੀ ਵੀ ਗ੍ਰਿਫ਼ਤਾਰ…

Published

on

22 july 2023: ਮਨੀਪੁਰ ‘ਚ ਭੀੜ ਵੱਲੋਂ ਦੋ ਔਰਤਾਂ ਦੀ ਨੰਗੀ ਪਰੇਡ ਕਰਨ ਦੇ ਮਾਮਲੇ ‘ਚ ਹੁਣ ਪੰਜਵੇਂ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁੱਕਰਵਾਰ (21 ਜੁਲਾਈ) ਤੱਕ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਪਰ ਹੁਣ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਭੀੜ ਵਿੱਚ ਸ਼ਾਮਲ ਚਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ 11 ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ। 19 ਜੁਲਾਈ ਨੂੰ ਘਟਨਾ ਦੀ 26 ਸੈਕਿੰਡ ਦੀ ਵੀਡੀਓ ਸਾਹਮਣੇ ਆਉਣ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਗ੍ਰਿਫਤਾਰੀਆਂ ਕੀਤੀਆਂ ਗਈਆਂ। ਪੁਲਿਸ ਨੇ ਕਿਹਾ ਕਿ ਗੁੱਸੇ ਵਿੱਚ ਆਈ ਭੀੜ ਨੇ ਸ਼ੁੱਕਰਵਾਰ ਦੁਪਹਿਰ ਨੂੰ ਥੌਬਲ ਜ਼ਿਲ੍ਹੇ ਦੇ ਵਾਂਗਜਿੰਗ ਵਿੱਚ ਇੱਕ ਹੋਰ ਸ਼ੱਕੀ ਵਿਅਕਤੀ ਦੇ ਘਰ ਨੂੰ ਅੱਗ ਲਗਾ ਦਿੱਤੀ।