Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਚੁੱਕਿਆ ਵੱਡਾ ਕਦਮ…
26 JULY 2023: ਨੌਜਵਾਨਾਂ ਨੂੰ ਅੰਗਰੇਜ਼ੀ ਵਿੱਚ ਨਿਪੁੰਨ ਬਣਾਉਣ ਲਈ ਸੀਐਮ ਨੇ ਇੱਕ ਵੱਡਾ ਫੈਸਲਾ ਲੈਂਦਿਆਂ, ‘ਇੰਗਲਿਸ਼ ਫਾਰ ਵਰਕ’ ਪ੍ਰੋਗਰਾਮ ਤਹਿਤ ਉਚੇਰੀ ਸਿੱਖਿਆ ਵਿਭਾਗ ਅਤੇ ਬ੍ਰਿਟਿਸ਼ ਕਾਉਂਸਲ ਦਰਮਿਆਨ MOU (ਮੈਮੋਰੰਡਮ ਆਫ ਅੰਡਰਸਟੈਂਡਿੰਗ) ਉੱਤੇ ਹਸਤਾਖਰ ਕੀਤੇ ਗਏ ਹਨ। “ਅੰਗ੍ਰੇਜ਼ੀ ਫਾਰ ਵਰਕ” ਪ੍ਰੋਗਰਾਮ ਨਾਲ, ਪੰਜਾਬ ਦੇ ਨੌਜਵਾਨ ਵਿਸ਼ਵ ਪੱਧਰ ‘ਤੇ ਅੰਗਰੇਜ਼ੀ ਵਿੱਚ ਮੁਹਾਰਤ ਹਾਸਲ ਕਰਨਗੇ।
MOU ਤਹਿਤ ਉਚੇਰੀ ਸਿੱਖਿਆ ਵਿਭਾਗ ਪਹਿਲੇ ਬੈਚ ਦੇ 5000 ਵਿਦਿਆਰਥੀਆਂ ਨੂੰ ਮੁਫ਼ਤ ਅੰਗਰੇਜ਼ੀ ਸਿਖਲਾਈ ਲਈ ਚੁਣੇਗਾ। ਸੀ.ਐਮ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਨੌਕਰੀਆਂ ਦੀ ਮੰਡੀ ਵਿੱਚ ਹੋਰ ਮੁਕਾਬਲੇਬਾਜ਼ ਬਣਾਇਆ ਜਾਵੇਗਾ।