Connect with us

Punjab

ਲੁਧਿਆਣਾ ਦੇ ਗਿਆਸਪੁਰਾ ‘ਚ ਮੁੜ ਤੋਂ ਲੀਕ ਹੋਈ ਗੈਸ, ਪੂਰੇ ਇਲਾਕੇ ਨੂੰ ਕੀਤਾ ਗਿਆ ਸੀਲ..

Published

on

ਲੁਧਿਆਣਾ 28 ਜੁਲਾਈ 2023 : ਪੰਜਾਬ ਦੇ ਲੁਧਿਆਣਾ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਗਿਆਸਪੁਰਾ ਇਲਾਕੇ ‘ਚ ਅੱਜ ਫਿਰ ਉਸੇ ਥਾਂ ‘ਤੇ ਗੈਸ ਲੀਕ ਹੋ ਗਈ ਜਿੱਥੇ ਇਕ ਵਾਰ ਪਹਿਲਾਂ ਵੀ ਗੈਸ ਲੀਕ ਹੋਈ ਸੀ।

ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੇ ਐੱਸ. ਐੱਚ.ਓ. ਇੰਸਪੈਕਟਰ ਇੰਦਰਜੀਤ ਸਿੰਘ ਅਨੁਸਾਰ ਮਾਮਲਾ ਇਕ ਔਰਤ ਵੱਲੋਂ ਦਮ ਘੁੱਟਣ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ। ਫਿਲਹਾਲ ਮੌਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਂਹ ਕਾਰਨ ਗੈਸ ਲੀਕ ਹੋਣ ਤੋਂ ਬਚਾਅ ਹੋ ਗਿਆ। ਇਸ ਦੇ ਨਾਲ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।