Haryana
ਹਰਿਆਣਾ ‘ਚ ਹਿੰਸਾ ਤੋਂ ਬਾਅਦ ਤਣਾਅ,ਨੂਹ ‘ਚ 2 ਦਿਨ ਦਾ ਕਰਫਿਊ ਜਾਰੀ..

HARYANA 1 AUGUST 2023: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਢੀ ਗਈ ਯਾਤਰਾ ਦੌਰਾਨ ਪਥਰਾਅ ਅਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਤਣਾਅ ਵਾਲਾ ਮਾਹੌਲ ਬਣ ਗਿਆ ਹੈ। ਇਸ ਹਿੰਸਾ ਵਿੱਚ ਦੋ ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।
ਪੁਲਿਸ ਮਾਮਲੇ ਨੂੰ ਸ਼ਾਂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਓਥੇ ਹੀ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਨੂਹ ‘ਚ ਕਰਫਿਊ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ, ਪਲਵਲ ਅਤੇ ਫਰੀਦਾਬਾਦ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਓਥੇ ਹੀ ਕਿ ਨੂਹ ਅਤੇ ਫਰੀਦਾਬਾਦ ‘ਚ ਇੰਟਰਨੈੱਟ ਸੇਵਾ ਨੂੰ ਵੀ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਗਿਆ ਹੈ। ਫਰੀਦਾਬਾਦ, ਗੁਰੂਗ੍ਰਾਮ ਅਤੇ ਪਲਵਲ ਦੇ ਸਾਰੇ ਸਕੂਲਾਂ ਅਤੇ ਕਾਲਜਾਂ ‘ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਾਬਾਦ ਵਿੱਚ ਵੀ 2 ਅਗਸਤ ਤੱਕ ਇੰਟਰਨੈੱਟ ਬੰਦ ਹੈ।