Punjab
CM ਮਾਨ ਨੇ ਸਿਹਤ ਵਿਭਾਗ ਦੀ ਬੁਲਾਈ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ

ਚੰਡੀਗੜ੍ਹ 4 ਅਗਸਤ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਦੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ ਮਾਨ ਨੇ ਇਹ ਮੀਟਿੰਗ ਅੱਜ ਸਵੇਰੇ 11.30 ਵਜੇ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ, ਜਿਸ ਵਿੱਚ ਆਮ ਆਦਮੀ ਦੇ ਕਲੀਨਿਕਾਂ ਬਾਰੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸੂਬੇ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਸਿਹਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀ ਮੌਜੂਦ ਰਹਿਣਗੇ।