Connect with us

Punjab

ਪੰਜਾਬ ‘ਚ ਬਾਰਿਸ਼ ਲਈ ਯੈਲੋ ਅਲਰਟ, ਸੂਬੇ ‘ਚ ਛਾਏ ਬੱਦਲ ਛਾਏ

Published

on

weather update

5 AUGUST 2023: ਪੰਜਾਬ ‘ਚ ਅੱਜ ਵੀ ਮੌਸਮ ਵਿਭਾਗ ਦੇ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਅੱਜ ਪੂਰੇ ਪੰਜਾਬ ਵਿੱਚ ਕੁਝ ਕੁ ਜ਼ਿਲ੍ਹਿਆਂ ਵਿੱਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ, ਉਹ ਵੀ ਆਮ ਵਾਂਗ ਰਹੇਗੀ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਸਵੇਰੇ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 1.6, ਪਠਾਨਕੋਟ ਵਿੱਚ 18.2 ਅਤੇ ਗੁਰਦਾਸਪੁਰ ਵਿੱਚ 24.2 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਹੁਸ਼ਿਆਰਪੁਰ ਵਿੱਚ 3 ਐਮ.ਐਮ., ਐਸ.ਬੀ.ਐਸ.ਨਗਰ ਵਿੱਚ 1.5 ਮਿਲੀਮੀਟਰ ਮੀਂਹ ਪਿਆ ਹੈ।

ਪੰਜਾਬ ਵਿੱਚ ਪਿਛਲੇ ਹਫ਼ਤੇ ਤੋਂ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। 28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿੱਚ ਆਮ ਨਾਲੋਂ 46 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਹੁਸ਼ਿਆਰਪੁਰ ਵਿੱਚ 99, ਗੁਰਦਾਸਪੁਰ ਵਿੱਚ 93, ਜਲੰਧਰ ਵਿੱਚ 69, ਅੰਮ੍ਰਿਤਸਰ ਵਿੱਚ 54, ਰੂਪਨਗਰ ਵਿੱਚ 67, ਮੁਹਾਲੀ ਵਿੱਚ 90, ਐਸਬੀਐਸ ਨਗਰ ਵਿੱਚ 72, ਮੋਗਾ ਵਿੱਚ 77, ਫਾਜ਼ਿਲਕਾ ਵਿੱਚ 70 ਅਤੇ ਤਰਨਤਾਰਨ ਵਿੱਚ 56 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

10 ਅਗਸਤ ਤੱਕ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ
ਅਗਲੇ ਹਫ਼ਤੇ ਵੀ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦਾ ਅੰਦਾਜ਼ਾ ਲਗਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਐਸ.ਏ.ਐਸ.ਨਗਰ, ਨਵਾਂ ਸ਼ਹਿਰ, ਮੁਹਾਲੀ ਵਿੱਚ 5 ਤੋਂ 10 ਐਮਐਮ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੂਰੇ ਰਾਜ ਵਿੱਚ 1 ਤੋਂ 5 ਐਮਐਮ ਤੱਕ ਹੀ ਮੀਂਹ ਪੈ ਸਕਦਾ ਹੈ।