Punjab
ਪੰਜਾਬ ਦੇ 17 ਜ਼ਿਲ੍ਹਿਆਂ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ, ਜਾਣੋ ਕਦੋਂ ਤੱਕ ਰਹੇਗਾ ਮੌਸਮ ਖ਼ਰਾਬ
CHANDIAGRH 7AUGUST 2023: ਪੰਜਾਬ ਵਿਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਮਾਝਾ, ਦੁਆਬਾ ਤੇ ਪੂਰਬੀ ਮਾਲਵਾ ਦੇ ਖੇਤਰਾਂ ਹਨ। ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 9 ਅਗਸਤ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ।