Connect with us

Punjab

ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਅਮਰੀਕੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਲਦ ਹੀ ਲਿਆਂਦਾ ਜਾਵੇਗਾ ਭਾਰਤ

Published

on

10August 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਲੁਧਿਆਣਾ ਪੁਲਿਸ ਨੇ 9 ਮਹੀਨੇ ਪਹਿਲਾਂ ਨਾਮਜ਼ਦ ਕੀਤਾ ਸੀ
ਦੱਸ ਦੇਈਏ ਕਿ ਲੁਧਿਆਣਾ ਸੀਆਈਏ-2 ਪੁਲਿਸ ਨੇ 9 ਮਹੀਨੇ ਪਹਿਲਾਂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਦਰਮਨਜੋਤ ਕਾਹਲੋਂ ਨੂੰ ਨਾਮਜ਼ਦ ਕੀਤਾ ਸੀ। ਗੈਂਗਸਟਰ ਤੂਫਾਨ ਅਤੇ ਮਨੀ ਰਈਆ ਨੂੰ ਗੋਇੰਦਵਾਲ ਜੇਲ੍ਹ ਤੋਂ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ।

ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਗੋਲਡੀ ਬਰਾੜ ਦੇ ਵਿਦੇਸ਼ ‘ਚ ਬੈਠੇ ਸਾਥੀ ਦਰਮਨਜੋਤ ਸਿੰਘ ਕਾਹਲੋਂ ਦਾ ਨਾਂ ਸਾਹਮਣੇ ਲਿਆਂਦਾ ਸੀ, ਜਿਸ ਤੋਂ ਬਾਅਦ ਹੀ ਪੁਲਸ ਨੇ ਕਾਹਲੋਂ ਖਿਲਾਫ ਐੱਫ.ਆਈ.ਆਰ. ਗੋਇੰਦਵਾਲ ਜੇਲ੍ਹ ਵਿੱਚ ਗੈਂਗ ਵਾਰ ਦੌਰਾਨ ਗੈਂਗਸਟਰ ਤੂਫਾਨ ਦੀ ਮੌਤ ਹੋ ਗਈ ਹੈ।