Punjab
ਪੰਜਾਬ ਮੰਤਰੀ ਮੰਡਲ ਦੀ ਅੱਜ ਦੁਪਹਿਰ ਬਾਅਦ ਸਿਵਲ ਸਕੱਤਰੇਤ ਵਿਖੇ ਹੋਵੇਗੀ ਅਹਿਮ ਮੀਟਿੰਗ…

chandigarh 11August 2023: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ। ਖ਼ਦਸ਼ਾ ਹੈ ਕਿ ਮੀਟਿੰਗ ਵਿੱਚ ਵਿਵਾਦਾਂ ਵਿੱਚ ਘਿਰੇ ਦੋ ਕੈਬਨਿਟ ਮੰਤਰੀਆਂ ਨੂੰ ਹਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦਾ ਦੌਰਾ ਕੀਤਾ ਸੀ, ਜਿਸ ਨੂੰ ਨਿੱਜੀ ਦੌਰਾ ਦੱਸਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਨੂੰ ਲੈ ਕੇ ਹਾਈਕਮਾਂਡ ਤੋਂ ਮਨਜ਼ੂਰੀ ਲੈ ਲਈ ਹੈ। ਚਰਚਾ ਹੈ ਕਿ ਜਿਨ੍ਹਾਂ ਦੋ ਕੈਬਨਿਟ ਮੰਤਰੀਆਂ ਨੂੰ ਉਤਾਰਿਆ ਜਾਣਾ ਹੈ, ਉਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ ਵੀ ਸ਼ਾਮਲ ਹਨ, ਜੋ ਲੰਬੇ ਸਮੇਂ ਤੋਂ ਵਿਵਾਦਤ ਮੰਤਰੀ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਵਿਧਾਇਕਾਂ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।