Connect with us

punjab

CM ਭਗਵੰਤ ਮਾਨ ਨਾਲ ਮੋਗਾ ਨਗਰ ਨਿਗਮ ਦੀ ਨਵੀਂ ਟੀਮ ਨੇ ਕੀਤੀ ਮੁਲਾਕਾਤ, ਦੇਖੋ ਕੀ ਹੋਈ ਗੱਲਬਾਤ

Published

on

ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ।

ਇਸ ਮੌਕੇ ਦੀ ਖਾਸ ਤਸਵੀਰਾਂ ਵੀ ਮੁਖ ਮੰਤਰੀ ਭਗਵੰਤ ਮਾਨ ਨੇ ਸਾਂਝੀਆਂ ਕੀਤੀਆਂ ਤੇ ਟਵੀਟ ਕਰ ਲਿਖਿਆ
ਮੋਗਾ ਨਗਰ ਨਿਗਮ ਦੀ ਨਵੀਂ ਟੀਮ ਵਿਸ਼ੇਸ਼ ਤੌਰ ‘ਤੇ ਮਿਲਣ ਲਈ ਆਈ…ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ…ਵੱਡੇ ਬਹੁਮਤ ਨਾਲ ਜਿੱਤ ਦਰਜ ਕਰਕੇ ਮੇਅਰ ਦੀ ਚੋਣ ਜਿੱਤਣ ਵਾਲੇ ਬਲਜੀਤ ਸਿੰਘ ਚੰਨੀ ਜੀ ਤੇ ਕੌਂਸਲਰ ਸਹਿਬਾਨਾਂ ਨੂੰ ਮੋਗਾ ਸ਼ਹਿਰ ਤੇ ਸ਼ਹਿਰ ਵਾਸੀਆਂ ਲਈ ਦਿਨ ਰਾਤ ਕੰਮ ਕਰਨ ਲਈ ਆਖਿਆ…ਤੇ ਸਰਕਾਰ ਦਾ ਹਮੇਸ਼ਾ ਸਾਥ ਰਹੇਗਾ…

ਸ਼ਹਿਰ ਦੀ ਸਾਫ਼ ਸਫ਼ਾਈ ਤੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਨ ਲਈ ਵੀ ਕਿਹਾ…

ਉਥੇ ਹੀ ਤੁਹਾਨੂੰ ਦੱਸ ਦੇਈਏ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਨਗਰ ਕੌਂਸਲ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਦੇ ਨੌਜਵਾਨਾਂ ਨੂੰ ਵੀ ਤੋਹਫਾ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਜਾਣ ਵਾਲੇ ਯੂ.ਪੀ.ਐਸ.ਸੀ ਸਿਖਲਾਈ ਕੇਂਦਰ ਦਾ ਪਹਿਲਾ ਕੇਂਦਰ ਮੋਗਾ ਵਿੱਚ ਸਥਾਪਿਤ ਕੀਤਾ ਜਾਵੇਗਾ।

ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਡੇ ਮੇਅਰ ਬਲਜੀਤ ਸਿੰਘ ਚਾਨੀ ਬਹੁਤ ਹੀ ਸਾਧਾਰਨ ਪਰਿਵਾਰ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਦਿੰਦੀ ਹੈ, ਇਸੇ ਕਰਕੇ ਅੱਜ ਬਲਜੀਤ ਸਿੰਘ ਮੇਅਰ ਬਣੇ ਹਨ। ਦੂਜੇ ਪਾਸੇ ਰਵਾਇਤੀ ਪਾਰਟੀਆਂ ਵਿੱਚ ਪੈਸੇ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਇਸ ਲਈ ਇਨ੍ਹਾਂ ਦੇ ਜ਼ਿਆਦਾਤਰ ਵਿਧਾਇਕ ਅਤੇ ਸੰਸਦ ਮੈਂਬਰ ਅਮੀਰ ਘਰਾਣਿਆਂ ਵਿੱਚੋਂ ਹਨ।