Connect with us

Punjab

ਪੰਜਾਬ ਭਾਜਪਾ ਓਬੀਸੀ ਮੋਰਚਾ ਦੀ ਕਾਰਜਕਾਰਨੀ ਦੀ ਅੱਜ ਹੋਵੇਗੀ ਮੀਟਿੰਗ…..

Published

on

25ਅਗਸਤ 2023:  ਓਬੀਸੀ ਮੋਰਚਾ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਹੋਵੇਗੀ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਸਮੇਤ ਪਾਰਟੀ ਦੇ ਹੋਰ ਆਗੂ ਭਾਗ ਲੈਣਗੇ। ਮੀਟਿੰਗ ‘ਚ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਆਉਣ ਵਾਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।

ਓ.ਬੀ.ਸੀ ਮੋਰਚਾ ਦੇ ਅਹੁਦੇਦਾਰ ਅਤੇ ਹੋਰ ਮੈਂਬਰ ਵੀ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਵਿਚਾਰ ਕਰਨਗੇ। ਭਾਜਪਾ ਆਗੂ ਇਸ ਮੀਟਿੰਗ ਸਬੰਧੀ ਸਾਰੇ ਆਗੂਆਂ ਤੇ ਹੋਰ ਮੈਂਬਰਾਂ ਨੂੰ ਪਹਿਲਾਂ ਹੀ ਸੂਚਿਤ ਕਰ ਚੁੱਕੇ ਹਨ। ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਵਿਸ਼ੇ ਅਤੇ ਹੋਰ ਮੁੱਦਿਆਂ ਬਾਰੇ ਸੀਨੀਅਰ ਆਗੂਆਂ ਨੂੰ ਰਿਪੋਰਟ ਦਿੱਤੀ ਜਾਵੇਗੀ ਅਤੇ ਇਸ ’ਤੇ ਹੋਏ ਸਮਝੌਤੇ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।