Sports
ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ, ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ 88.77m ਜੈਵਲਿਨ ਸੁੱਟਿਆ..
25ਅਗਸਤ 2023: ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਕੁਆਲੀਫਾਇੰਗ ਦੌਰ ਵਿੱਚ 88.77 ਮੀਟਰ ਥਰੋਅ ਕੀਤਾ। ਇਸ ਨਾਲ ਉਸ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਿਆ। ਨੀਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਬੁਡਾਪੇਸਟ, ਹੰਗਰੀ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ, ਨੀਰਜ ਨੇ ਕੁਆਲੀਫਾਇੰਗ ਰਾਊਂਡ ਦੀ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਸੁੱਟਿਆ, ਜੋ ਉਸ ਦੇ ਸੀਜ਼ਨ ਦਾ ਸਰਵੋਤਮ ਵੀ ਹੈ। ਓਲੰਪਿਕ, ਏਸ਼ਿਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗਮੇ ਜਿੱਤਣ ਤੋਂ ਇਲਾਵਾ 25 ਸਾਲਾ ਨੀਰਜ ਚੋਪੜਾ ਡਾਇਮੰਡ ਲੀਗ ਦਾ ਚੈਂਪੀਅਨ ਵੀ ਹੈ।