Connect with us

Punjab

ਪੰਜਾਬ ਪੁਲਿਸ ਨੇ 66 ਨਸ਼ਾ ਤਸਕਰਾਂ ਦੀ 26.32 ਕਰੋੜ ਦੀ ਜਾਇਦਾਦ ਕੀਤੀ ਜ਼ਬਤ…

Published

on

27ਅਗਸਤ 2023:  ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਪੁਲਿਸ ਨੇ ਹੁਣ ਤੱਕ 66 ਨਸ਼ਾ ਤਸਕਰਾਂ ਦੀ 26.32 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜਦਕਿ ਇਹ ਕਾਰਵਾਈ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਹੈ। ਇਸ ਦੀ ਅਗਵਾਈ ਏਡੀਜੀਪੀ ਪੱਧਰ ਦੇ ਅਧਿਕਾਰੀ ਕਰਦੇ ਹਨ।

ਹੁਣ ਤੱਕ 753 ਖ਼ੌਫ਼ਨਾਕ ਗੈਂਗਸਟਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਹਥਿਆਰਾਂ ਅਤੇ ਵਾਹਨਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਜਿਵੇਂ ਹੀ 16 ਮਾਰਚ 2022 ਨੂੰ ਉਨ੍ਹਾਂ ਦੀ ਸਰਕਾਰ ਸੂਬੇ ‘ਚ ਸੱਤਾ ‘ਚ ਆਈ ਤਾਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 17623 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 1627 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਜਦੋਂਕਿ ਸਮੱਗਲਰਾਂ ਕੋਲੋਂ 13.29 ਕਰੋੜ ਰੁਪਏ ਡਰੱਗ ਮਨੀ ਵਜੋਂ ਬਰਾਮਦ ਕੀਤੇ ਗਏ ਹਨ। ਵੱਡੀ ਮਾਤਰਾ ਵਿੱਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਕਿਸੇ ਤਰ੍ਹਾਂ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ।

ਇਹ ਪ੍ਰਾਪਤੀਆਂ ਸਰਕਾਰ ਦੇ ਨਾਂ ਸਨ
ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ। ਸੂਬੇ ਦੇ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ, ਤਾਂ ਜੋ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦੇ ਸਾਰੇ ਬਕਾਏ ਅਦਾ ਕੀਤੇ ਹਨ।