National
ਸੋਨੀਆ ਗਾਂਧੀ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਤੇ ਚਰਚਾ ਕਰਨ ਲਈ 5 ਸਤੰਬਰ ਨੂੰ ਬੁਲਾਈ ਬੈਠਕ

4 ਸਤੰਬਰ 2023: ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਰਣਨੀਤੀ ‘ਤੇ ਚਰਚਾ ਕਰਨ ਲਈ 5 ਸਤੰਬਰ ਨੂੰ ਕਾਂਗਰਸ ਸੰਸਦੀ ਦਲ ਦੀ ਬੈਠਕ ਬੁਲਾਈ ਹੈ। ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਦੌਰਾਨ ਮੋਦੀ ਸਰਕਾਰ ਨੇ ‘ਇੱਕ ਦੇਸ਼ ਇੱਕ ਚੋਣ’ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਵਿੱਚ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।