Punjab
ਸਿੱਧੂ ਮੂਸੇਵਾਲਾ ਦੇ ਜੀਵਨ ‘ਤੇ ਲਿਖੀ ਕਿਤਾਬ ਕੀਤੀ ਗਈ ਲਾਂਚ ‘WHO IS MOOSEWAL ‘
4 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਿਥੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਜੀਵਨ ‘ਤੇ ਲਿਖੀ ਕਿਤਾਬ ਲਾਂਚ ਕੀਤੀ ਗਈ ਹੈ। ਮੂਸੇਵਾਲਾ ਅੱਜ ਵੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ ਹੈ, ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਇਸ ਕਿਤਾਬ ਨੂੰ ਉਨ੍ਹਾਂ ਦੇ ਮਾਤਾ-ਪਿਤਾ ਦੀ ਮੌਜੂਦਗੀ ‘ਚ ਲਾਂਚ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਕਰਵਾਏ ਗਏ। ਇਸ ਕਿਤਾਬ ਦਾ ਨਾਂ ‘ਹੂ ਇਜ਼ ਮੂਸੇਵਾਲਾ’ ਰੱਖਿਆ ਗਿਆ ਹੈ।
ਇਹ ਪੁਸਤਕ ਲੇਖਕ ਸੁਰਜੀਤ ਸਿੰਘ ਜਰਮਨੀ ਵੱਲੋਂ ਲਿਖੀ ਗਈ ਹੈ, ਜਿਸ ਦੀ ਮੂਸੇਵਾਲਾ ਦੇ ਮਾਪਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਵਿੱਚ ਮੂਸੇਵਾਲਾ ਦੀ ਬਚਪਨ ਤੋਂ ਲੈ ਕੇ ਕਤਲ ਤੱਕ ਦੀ ਸਾਰੀ ਕਹਾਣੀ ਲਿਖੀ ਗਈ ਹੈ। ਇਸ ਕਿਤਾਬ ‘ਚ ਸਿੱਧੂ ਮੂਸੇਵਾਲਾ ਬਾਰੇ ਕਈ ਰਾਜ਼ ਖੁੱਲ੍ਹਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕੈਨੇਡਾ ਛੱਡ ਕੇ ਪੰਜਾਬ ਚਲੇ ਗਏ ਅਤੇ ਆਪਣੇ ਆਪ ਨੂੰ ‘ਸਨ ਆਫ ਦ ਡਨਸ’ ਕਹਾਉਣ ‘ਤੇ ਮਾਣ ਮਹਿਸੂਸ ਕੀਤਾ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜਨਵਰੀ 2022 ਤੋਂ ਰੇਕੀ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ 29 ਮਈ 2022 ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਾਨਸਾ ਜ਼ਿਲ੍ਹੇ ਵਿੱਚ ਸ਼ੂਟਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ। ਦੱਸ ਦਈਏ ਕਿ 26 ਜੁਲਾਈ 2022 ਨੂੰ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 31 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਮਾਨਸਾ ਦੀ ਅਦਾਲਤ ਨੇ ਸਾਰੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ।