Punjab
ਅਧਿਆਪਕ ਦਿਵਸ: ਮਾਨ ਸਰਕਾਰ ਅੱਜ ਮੋਗਾ ‘ਚ 80 ਅਧਿਆਪਕਾਂ ਦਾ ਕਰੇਗੀ ਸਨਮਾਨ

5 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਅੱਜ ਅਧਿਆਪਕ ਦਿਵਸ ਦੇ ਮੌਕੇ ਮੋਗਾ ‘ਚ ਸੂਬਾ ਪੱਧਰੀ ਪ੍ਰੋਗਰਾਮ ‘ਚ ਚਾਰ ਵਰਗਾਂ ਦੇ 80 ਅਧਿਆਪਕਾਂ ਨੂੰ ਸਨਮਾਨਿਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ, 10 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 5 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ।
ਉਨ੍ਹਾਂ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਹੋਰ ਅਧਿਆਪਕਾਂ ਲਈ ਮਾਰਗਦਰਸ਼ਕ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਸੂਬਾ ਪੱਧਰੀ ਜਿਊਰੀ ਵੱਲੋਂ ਕੀਤੀ ਗਈ ਸੀ, ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।