Punjab
ਗੁਰਦਾਸਪੁਰ ‘ਚ ਐਂਬੂਲੈਂਸ ਨੇ ਕੁਚਲਿਆ ਸਾਈਕਲ ਸਵਾਰ, ਮੌਕੇ ‘ਤੇ ਹੀ ਹੋ ਗਈ ਮੌ+ਤ…
5 ਸਤੰਬਰ 2023: ਗੁਰਦਾਸਪੁਰ ਦੇ ਜੀਵਨਵਾਲ ਬੱਬਰੀ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਂਬੂਲੈਂਸ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਦਾਸ ਪੁੱਤਰ ਚੰਦ ਦਾਸ ਵਾਸੀ ਪਿੰਡ ਗੁਰਦਾਸੰਗਲ ਵਜੋਂ ਹੋਈ ਹੈ। ਤੇਜ਼ ਰਫਤਾਰ ਐਂਬੂਲੈਂਸ ਨੇ ਟੱਕਰ ਮਾਰਨ ਤੋਂ ਬਾਅਦ ਉਸ ਨੂੰ 50 ਫੁੱਟ ਤੱਕ ਖਿੱਚ ਲਿਆ। ਪੁਲਸ ਨੇ ਐਂਬੂਲੈਂਸ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਭਰਾ ਨੇ ਦੱਸਿਆ- ਮ੍ਰਿਤਕ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੂਆ ਦੱਤਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਰਵੀ ਦਾਸ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਉਹ ਘਰੋਂ ਸਬਜ਼ੀ ਖਰੀਦਣ ਗਿਆ ਸੀ, ਜਦੋਂ ਇਹ ਘਟਨਾ ਬੱਬਰੀ ਬਾਈਪਾਸ ਨੇੜੇ ਹਾਦਸਾ ਵਾਪਰਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
ਪੁਲਿਸ ਨੇ ਦੱਸਿਆ- ਐਂਬੂਲੈਂਸ ਚਾਲਕ ਪਠਾਨਕੋਟ ਜਾ ਰਿਹਾ ਸੀ
ਮੌਕੇ ’ਤੇ ਪੁੱਜੇ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ’ਤੇ ਸੜਕ ਹਾਦਸਾ ਵਾਪਰ ਗਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਚਾਲਕ ਸੰਤੋਸ਼ ਕੁਮਾਰ ਪੁੱਤਰ ਦੇਸ਼ ਰਾਜ ਵਾਸੀ ਸੁਲਤਾਨਪੁਰ ਕੋਟਲੀ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ। ਉਹ ਇੱਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਜਾ ਰਿਹਾ ਸੀ।