Connect with us

National

ਹਾਈਕੋਰਟ ਨੇ ਹਰਿਆਣਾ ਦੇ ਡੀਜੀਪੀ ਨੂੰ ਦਿੱਤਾ ਹੁਕਮ….

Published

on

8 ਸਤੰਬਰ 2023:  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁਲਿਸ ਐਫਆਈਆਰ ਵਿੱਚ ਧਰਮ ਨੂੰ ਸ਼ਾਮਲ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਹਰਿਆਣਾ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਹੁਕਮ ਦਿੱਤੇ ਹਨ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਕਿਹਾ ਕਿ ਉਹ ਹਲਫ਼ਨਾਮਾ ਦੇ ਕੇ ਦੱਸਣ ਕਿ ਇਸ ਮਾਮਲੇ ਵਿੱਚ ਸੁਧਾਰ ਲਈ ਕੀ ਕਦਮ ਚੁੱਕੇ ਜਾਣਗੇ।

ਹਾਈਕੋਰਟ ਨੇ ਕਿਹਾ ਕਿ ਅਜਿਹੀ ਪ੍ਰਥਾ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੰਜਾਬ ਬਾਰੇ ਵੀ ਹਾਈਕੋਰਟ ਨੇ ਅਜਿਹੇ ਹੀ ਹੁਕਮ ਦਿੱਤੇ ਸਨ।