Connect with us

Punjab

ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹਾਦਸਾ,5 ਸਾਲਾਂ ਬੱਚੇ ਦੀ ਸਕੂਲ ਬੱਸ ਹੇਠਾਂ ਆਉਣ ਨਾਲ ਮੌ+ਤ…

Published

on

ਹਰਗੋਬਿੰਦਪੁਰ 9ਸਤੰਬਰ 2023: ਪਿੰਡ ਚੀਮਾ ਖੁੱਡੀ ਵਿੱਚ ਸਕੂਲੀ ਬੱਸ ਦੀ ਲਪੇਟ ਵਿੱਚ ਆਉਣ ਨਾਲ 5 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਬੱਸ ਚਾਲਕ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ, ਇਸ ਲਈ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੁਲਸ ਨੇ ਬੱਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਉਸ ਦਾ 5 ਸਾਲਾ ਹਰਕੀਰਤ ਸਿੰਘ ਨਰਸਰੀ ਜਮਾਤ ਵਿੱਚ ਪੜ੍ਹਦਾ ਹੈ ਅਤੇ ਉਸ ਦੀ 10 ਸਾਲਾ ਬੇਟੀ ਸਹਿਜਪ੍ਰੀਤ ਕੌਰ ਇੱਕ ਪ੍ਰਾਈਵੇਟ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਹੋਣ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਉਤਾਰਨ ਲਈ ਆਈ ਤਾਂ ਉਹ ਬੱਸ ਤੋਂ ਹੇਠਾਂ ਉਤਰ ਰਹੇ ਸਨ।  ਉਸ ਦਾ ਲੜਕਾ ਹਰਕੀਰਤ ਸਿੰਘ ਬੱਸ ਤੋਂ ਹੇਠਾਂ ਉਤਰ ਰਿਹਾ ਸੀ ਕਿ ਉਸ ਸਮੇਂ ਡਰਾਈਵਰ ਨੇ ਬੱਸ ਨੂੰ ਅੱਗੇ ਕਰ ਦਿੱਤਾ। ਇਸ ਕਾਰਨ ਸਹਿਜਪ੍ਰੀਤ ਬੱਸ ਤੋਂ ਹੇਠਾਂ ਡਿੱਗ ਗਿਆ ਅਤੇ ਬੱਸ ਦੀ ਲਪੇਟ ਵਿੱਚ ਆ ਗਿਆ। ਦਵਿੰਦਰ ਸਿੰਘ ਨੇ ਦੱਸਿਆ ਕਿ ਡਰਾਈਵਰ ਬੱਸ ਨੂੰ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਉਨ੍ਹਾਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐਸ.ਐਚ.ਓ. ਬਲਜੀਤ ਕੌਰ ਨੇ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਅਜੇ ਫਰਾਰ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।