Connect with us

Punjab

ਫ਼ਿਰੋਜ਼ਪੁਰ DSP VS ਸਦਰ ਥਾਣਾ SHO..

Published

on

ਫ਼ਿਰੋਜ਼ਪੁਰ 9ਸਤੰਬਰ 2023:  ਪੰਜਾਬ ਪੁਲੀਸ ਦੇ ਡੀਐਸਪੀ ਵੱਲੋਂ ਆਪਣੇ ਹੀ ਐਸਐਚਓ ਅਤੇ 11 ਹੋਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਲਈ ਐਸਐਸਪੀ ਨੂੰ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਜਿਸ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਐੱਸ.ਐੱਚ.ਓ. ਨੇ ਦਾਅਵਾ ਕੀਤਾ ਹੈ ਕਿ ਜੇਕਰ ਕਿਤੇ ਵੀ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਹ ਨੌਕਰੀ ਤੋਂ ਅਸਤੀਫ਼ਾ ਦੇਣ ਵਿੱਚ ਇੱਕ ਮਿੰਟ ਦੀ ਵੀ ਦੇਰੀ ਨਹੀਂ ਕਰਨਗੇ।

ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸਿਟੀ ਦੇ ਡੀਐਸਪੀ ਸੁਰਿੰਦਰ ਪਾਲ ਬਾਂਸਲ ਨੇ ਜ਼ਿਲ੍ਹਾ ਪੁਲੀਸ ਕਪਤਾਨ ਨੂੰ ਪੱਤਰ ਭੇਜ ਕੇ ਐਸਐਚਓ ਸਮੇਤ 11 ਪੁਲੀਸ ਮੁਲਾਜ਼ਮਾਂ ’ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਗੰਭੀਰ ਦੋਸ਼ ਲਾਏ ਸਨ।ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਮੱਗਲਰਾਂ ਨੂੰ ਫੜਿਆ ਨਹੀਂ ਜਾ ਰਿਹਾ ਕਿਉਂਕਿ ਇਹ ਲੋਕ ਪੁਲਸ ਦੀ ਕਾਰਵਾਈ ਦੀ ਸੂਚਨਾ ਸਮੱਗਲਰਾਂ ਨੂੰ ਭੇਜ ਰਹੇ ਹਨ। ਡੀਐਸਪੀ ਬਾਂਸਲ ਦੇ ਉਪਰੋਕਤ ਪੱਤਰ ਨੇ ਵਿਭਾਗ ਵਿੱਚ ਹਲਚਲ ਮਚਾ ਦਿੱਤੀ ਸੀ।