Connect with us

Punjab

ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਅੱਜ ਤੋਂ ਸ਼ੁਰੂ

Published

on

ਮੋਹਾਲੀ 11ਸਤੰਬਰ 2023:  ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਵੱਡੀਆਂ ਅੱਖਾਂ ਨਾਲ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।