Connect with us

Sports

ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਸ਼੍ਰੀਲੰਕਾ 41 ਦੌੜਾਂ ਨਾਲ ਹਾਰਿਆ

Published

on

13ਸਤੰਬਰ 2023:  ਭਾਰਤ ਨੇ ਏਸ਼ੀਆ ਕੱਪ 2023 ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀਮ ਨੇ ਚੌਥੇ ਸੁਪਰ-4 ਮੈਚ ‘ਚ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ। ਸ਼੍ਰੀਲੰਕਾ ਲਗਾਤਾਰ 13 ਵਨਡੇ ਜਿੱਤਣ ਤੋਂ ਬਾਅਦ ਹਾਰ ਗਿਆ। ਟੀਮ ਲਗਾਤਾਰ ਸਭ ਤੋਂ ਵੱਧ ਵਨਡੇ ਜਿੱਤਾਂ ਦੇ ਮਾਮਲੇ ਵਿੱਚ ਦੂਜੇ ਸਥਾਨ ‘ਤੇ ਰਹੀ। ਆਸਟ੍ਰੇਲੀਆ 21 ਜਿੱਤਾਂ ਨਾਲ ਪਹਿਲੇ ਸਥਾਨ ‘ਤੇ ਹੈ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 49.1 ਓਵਰਾਂ ‘ਚ 213 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ 41.3 ਓਵਰਾਂ ‘ਚ 172 ਦੌੜਾਂ ਹੀ ਬਣਾ ਸਕੀ। ਸ਼੍ਰੀਲੰਕਾ ਵੱਲੋਂ 20 ਸਾਲ ਦੇ ਆਲਰਾਊਂਡਰ ਡੁਨਿਥ ਵੇਲਾਲਾਘੇ ਨੇ 5 ਵਿਕਟਾਂ ਲਈਆਂ। ਉਸ ਨੇ ਦੂਜੀ ਪਾਰੀ ਵਿੱਚ ਵੀ 42 ਦੌੜਾਂ ਦੀ ਨਾਬਾਦ ਪਾਰੀ ਖੇਡੀ। ਇਸ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ।