Connect with us

Punjab

ਪੰਜਾਬ ‘ਚ ਸਾਬਕਾ ਕਾਂਗਰਸੀ ਵਿਧਾਇਕ ਪਤੀ ਸਣੇ ਗ੍ਰਿਫਤਾਰ….

Published

on

ਫ਼ਿਰੋਜ਼ਪੁਰ 18ਸਤੰਬਰ 2023: ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ।

ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ ‘ਤੇ ਅਤੇ ਉਸ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।

ਵਿਜੀਲੈਂਸ ਟੀਮ ਨੇ ਘਰ ਦੀ ਜਾਂਚ ਅਤੇ ਛਾਣਬੀਣ ਕੀਤੀ
ਇਸ ਦੌਰਾਨ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਘਰ ਦੀ ਜਾਂਚ ਵੀ ਕਰ ਚੁੱਕੀ ਹੈ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।