Punjab
ਬਠਿੰਡਾ ‘ਚ ਦੋ ਲੜਕੀਆਂ ਦੇ ਅਨੰਦ-ਕਾਰਜ ‘ਤੇ ਛਿੜਿਆ ਵਿਵਾਦ
ਬਠਿੰਡਾ 24ਸਤੰਬਰ 2023: ਬਠਿੰਡਾ ‘ਚ ਮੁਲਤਾਨੀਆ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੋ ਲੜਕੀਆਂ ਦੇ ਅਨੰਦ ਕਾਰਜ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ, ਰਾਗੀ ਜਥੇ ਅਤੇ ਕਮੇਟੀ ‘ਤੇ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਗੈਰ-ਕੁਦਰਤੀ ਕਰਾਰ ਦਿੰਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
ਘਟਨਾ 18 ਸਤੰਬਰ ਦੀ ਦੱਸੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਲੜਕੀ ਕੋਟ ਅਤੇ ਪੇਂਟ ਵਿੱਚ ਅਤੇ ਦੂਜੀ ਸੂਟ ਵਿੱਚ ਨਜ਼ਰ ਆ ਰਹੀ ਸੀ। ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਨ੍ਹਾਂ ਦਾ ਅਨੰਦ ਕਾਰਜ ਹੋਇਆ। ਹੈਰਾਨੀ ਦੀ ਗੱਲ ਹੈ ਕਿ ਇਹ ਆਨੰਦ ਕਾਰਜ ਪ੍ਰਬੰਧਕਾਂ, ਰਾਗੀ ਜਥੇ ਅਤੇ ਗ੍ਰੰਥੀਆਂ ਦੀ ਹਾਜ਼ਰੀ ਵਿੱਚ ਹੋਇਆ।