Connect with us

Amritsar

ਅੰਮ੍ਰਿਤਸਰ ‘ਚ ਦੇਰ ਰਾਤ ਲੜਾਈ ਦੌਰਾਨ ਹੋਈ ਗੋਲੀਬਾਰੀ…

Published

on

ਅੰਮ੍ਰਿਤਸਰ 25ਸਤੰਬਰ 2023: ਅੰਮ੍ਰਿਤਸਰ ‘ਚ ਐਤਵਾਰ ਰਾਤ 11 ਵਜੇ ਰਿਸ਼ਤੇਦਾਰਾਂ ‘ਤੇ ਗੋਲੀਆਂ ਚਲਾਈਆਂ ਗਈਆਂ ਗੋਲੀ ਲੱਗਣ ਦੇ ਨਾਲ ਇੱਕ ਵਿਅਕਤੀ ਦੀ ਮੌਤ ਵੀ ਹੋਈ ਹੈ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਦੇ ਉੱਪਰ ਇੱਕ ਕੁੜਮ ਵੱਲੋਂ ਹੀ ਆਪਣੇ ਕੁੜਮ ਨੂੰ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਦਾ ਵਿਆਹ ਹਰਜੀਤ ਸਿੰਘ ਦੇ ਬੇਟੇ ਨਾਲ ਹੋਇਆ ਸੀ ਅਤੇ ਹਰਜੀਤ ਸਿੰਘ ਸ਼ੁਰੂ ਤੋਂ ਹੀ ਸਾਡੇ ਨਾਲ ਖੁੰਦਕਬਾਜੀ ਰੱਖਦਾ ਸੀ ਅਤੇ ਛੋਟੀ- ਛੋਟੀ ਗੱਲ ’ਤੇ ਝਗੜਾ ਕਰਦਾ ਸੀ।

ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਨੇ ਆਪਣੀ ਲੜਕੀ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਮੁਲਜ਼ਮ ਸੰਧੂ ਬਿਲਡਿੰਗ ਮਟੀਰੀਅਲ ਦੇ ਮਾਲਕ ਹਰਜੀਤ ਸਿੰਘ ਸੰਧੂ ਦੇ ਲੜਕੇ ਨਵਜੋਤ ਸਿੰਘ ਨਾਲ ਕੀਤਾ ਸੀ।

ਦੂਜੇ ਪਾਸੇ ਇਸ ਮਾਮਲੇ ‘ਚ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਕੁੜਮ-ਕੁੜਮ ਦੀ ਆਪਸੀ ਤਕਰਾਰ ਤੋਂ ਬਾਅਦ ਗੋਲੀ ਚੱਲੀ ਹੈ, ਜਿਸ ਨਾਲ ਕਿ ਦਲਜੀਤ ਸਿੰਘ ਦੀ ਮੌਤ ਹੋ ਗਈ ਅਤੇ ਇਸ ਦੌਰਾਨ ਉਨ੍ਹਾਂ ਦਾ ਬੇਟਾ ਮੋਹਿਤ ਉਰਫ ਜੱਜ ਦੇ ਵੀ ਗੋਲੀ ਲੱਗੀ ਹੈ, ਜੋ ਕਿ ਹਸਪਤਾਲ ਵਿੱਚ ਜ਼ੀਰੇ ਇਲਾਜ ਹੈ। ਫਿਲਹਾਲ ਗੋਲੀ ਚਲਾਉਣ ਵਾਲੇ ਕੁੜਮ ਹਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਦਿੱਤਾ ਹੈ ਅਤੇ ਧਾਰਾ 302 ਦੇ ਅਧੀਨ ਮਾਮਲਾ ਦਰਜ ਕੀਤਾ ਹੈ।