Connect with us

Punjab

ਹੁਸ਼ਿਆਰਪੁਰ ‘ਚ ਅਕਾਲੀ ਆਗੂ ਦਾ ਕਤਲ, 2 ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

Published

on

ਹੁਸ਼ਿਆਰਪੁਰ 29ਸਤੰਬਰ 2023: ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਹੁਸ਼ਿਆਰਪੁਰ ਤੋਂ 15 ਕਿਲੋਮੀਟਰ ਦੂਰ ਉਸ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ । ਮ੍ਰਿਤਕ ਆਗੂ ਦੀ ਪਛਾਣ ਸੁਰਜੀਤ ਸਿੰਘ ਅਣਖੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਸੁਰਜੀਤ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਅਣਖੀ ਵਿਖੇ ਕਰਿਆਨੇ ਦੀ ਦੁਕਾਨ ‘ਤੇ ਖੜ੍ਹਾ ਸੀ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਉਥੇ ਆਏ। ਨੌਜਵਾਨਾਂ ਨੇ ਅਣਖੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਅਣਖੀ ਦੇ ਪੇਟ ਅਤੇ ਛਾਤੀ ਵਿੱਚ ਲੱਗੀਆਂ।

ਨਿੱਜੀ ਹਸਪਤਾਲ ‘ਚ ਮੌਤ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅਣਖੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਇੱਥੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੇ ਸਰੀਰ ‘ਤੇ ਚਾਰ ਗੋਲੀਆਂ ਲੱਗੀਆਂ।