Connect with us

Punjab

ਬਰਤਾਨੀਆ ‘ਚ ਖਾਲਿਸਤਾਨ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਇਆ ਹ+ਮ+ਲੇ..

Published

on

1ਅਕਤੂਬਰ 2023: ਖਾਲਿਸਤਾਨ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਬਰਤਾਨੀਆ ‘ਚ ਵੀ ਹਮਲੇ ਸ਼ੁਰੂ ਹੋ ਗਏ ਹਨ। ਖਾਲਿਸਤਾਨੀ ਸਮਰਥਕ ਖਾਲਿਸਤਾਨ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਭ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ। ਕੱਲ੍ਹ ਇੱਕ ਮਸ਼ਹੂਰ ਬ੍ਰਿਟਿਸ਼ ਰੈਸਟੋਰੈਂਟ ਦੇ ਮਾਲਕ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ ਸੀ ਅਤੇ ਖਾਲਿਸਤਾਨ ਸਮਰਥਕਾਂ ਨੇ ਉਸਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ‘ਤੇ ਪੇਂਟ ਸੁੱਟਿਆ ਸੀ।

ਇਹ ਹਮਲਾ ਬਰਤਾਨੀਆ ਦੇ ਹੋਸਲੋ ‘ਚ ਮਸ਼ਹੂਰ ਸਿੱਖ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ‘ਤੇ ਹੋਇਆ ਹੈ। ਹਰਮਨ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਖਾਲਿਸਤਾਨ ਦਾ ਵਿਰੋਧ ਕਰਦੇ ਰਹੇ ਹਨ। ਪਰ ਪਿਛਲੇ 8 ਮਹੀਨਿਆਂ ਤੋਂ ਉਸ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਉਸ ‘ਤੇ ਹੁਣ ਤੱਕ 4 ਹਮਲੇ ਹੋ ਚੁੱਕੇ ਹਨ।

ਖਾਲਿਸਤਾਨੀ ਸਮਰਥਕਾਂ ਦੀ ਸੋਚ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਹਰਮਨ ਸਿੰਘ ਦੀ ਪਤਨੀ ਅਤੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਬਲਾਤਕਾਰ ਦੀਆਂ ਧਮਕੀਆਂ ਵੀ ਦਿੱਤੀਆਂ। ਫੋਨ ਨੰਬਰ ਅਤੇ ਘਰ ਦੇ ਪਤੇ ਵੀ ਜਨਤਕ ਕੀਤੇ ਗਏ ਸਨ ਅਤੇ ਪੇਸ਼ਕਸ਼ ਕੀਤੀ ਗਈ ਸੀ ਕਿ ਬਲਾਤਕਾਰ ਕਰਨ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ।