International
BREAKING: ਹਮਾਸ ਤੋਂ ਬਾਅਦ, ਹੁਣ ਲੇਬਨਾਨ ਨੇ ਇਜ਼ਰਾਈਲ ‘ਤੇ ਕੀਤਾ ਹਮਲਾ
8ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਦੇ ਵਿਚਕਾਰ ਹੁਣ ਲੇਬਨਾਨ ਨੇ ਇਜ਼ਰਾਇਲ ‘ਤੇ ਹਮਲਾ ਕਰ ਦਿੱਤਾ ਹੈ। ਜਵਾਬੀ ਕਾਰਵਾਈ ‘ਚ ਇਜ਼ਰਾਇਲੀ ਫੌਜ ਨੇ ਲੇਬਨਾਨ ‘ਤੇ ਹਵਾਈ ਹਮਲਾ ਕੀਤਾ ਹੈ।
ਇਸ ਦੇ ਨਾਲ ਹੀ ਇਜ਼ਰਾਈਲ-ਹਮਾਸ ਜੰਗ ਦੇ ਦੂਜੇ ਦਿਨ ਗਾਜ਼ਾ ਸਰਹੱਦ ‘ਤੇ ਇਜ਼ਰਾਇਲੀ ਰੱਖਿਆ ਬਲ ਨਾਹਲ ਬ੍ਰਿਗੇਡ ਦੇ ਕਮਾਂਡਰ ਸਮੇਤ 300 ਲੋਕ ਅਤੇ 256 ਫਲਸਤੀਨੀ ਮਾਰੇ ਗਏ ਹਨ।
7 ਅਕਤੂਬਰ ਨੂੰ ਹਮਾਸ ਨੇ ਇਜ਼ਰਾਈਲ ‘ਤੇ 5 ਹਜ਼ਾਰ ਰਾਕਟਾਂ ਨਾਲ ਹਮਲਾ ਕੀਤਾ ਸੀ। ਇਜ਼ਰਾਈਲ ਵਿਚ 1,864 ਲੋਕ ਜ਼ਖਮੀ ਹਨ ਅਤੇ ਫਲਸਤੀਨ ਵਿਚ 1,700 ਤੋਂ ਵੱਧ ਲੋਕ ਜ਼ਖਮੀ ਹਨ। ਹਮਾਸ ਦੇ ਹਮਲਿਆਂ ਦੇ ਜਵਾਬ ਵਿੱਚ, ਇਜ਼ਰਾਈਲ ਨੇ ਗਾਜ਼ਾ ਪੱਟੀ ਵਿੱਚ 17 ਫੌਜੀ ਕੰਪਲੈਕਸਾਂ ਅਤੇ 4 ਫੌਜੀ ਹੈੱਡਕੁਆਰਟਰਾਂ ‘ਤੇ ਹਮਲਾ ਕਰਨ ਦਾ ਦਾਅਵਾ ਕੀਤਾ ਹੈ।
ਇਜ਼ਰਾਈਲ ਵਿੱਚ ਵਿਗੜਦੀ ਸਥਿਤੀ ਦੇ ਵਿਚਕਾਰ, ਭਾਰਤੀ ਦੂਤਾਵਾਸ ਨੇ ਉੱਥੇ ਮੌਜੂਦ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ, ਇਜ਼ਰਾਈਲ ਤੋਂ ਭਾਰਤ ਜਾਣ ਵਾਲੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਭਾਰਤ ਔਖੇ ਸਮੇਂ ਵਿੱਚ ਇਜ਼ਰਾਈਲ ਦੇ ਲੋਕਾਂ ਦੇ ਨਾਲ ਹੈ।