Delhi
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ ਹਾਊਸ ‘ਚ ਤਨਜ਼ਾਨੀਆ ਦੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਦਿੱਲੀ 9ਅਕਤੂਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਤਨਜ਼ਾਨੀਆ ਦੇ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਸਨ। ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਨੇਤਾਵਾਂ ਵਿਚਾਲੇ ਚਰਚਾ ਹੋਈ। ਇਸ ਤੋਂ ਪਹਿਲਾਂ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਅੱਜ ਰਾਸ਼ਟਰਪਤੀ ਭਵਨ ਪਹੁੰਚੀ। ਜਿੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਰਾਸ਼ਟਰਪਤੀ ਭਵਨ ‘ਚ ਸੁਆਗਤ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਤਨਜ਼ਾਨੀਆ ਦੇ ਰਾਸ਼ਟਰਪਤੀ ਨੇ ਕਿਹਾ ਕਿ ‘ਦੋਵਾਂ ਦੇਸ਼ਾਂ ਦੇ ਦਹਾਕਿਆਂ ਤੋਂ ਸ਼ਾਨਦਾਰ ਸਬੰਧ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਸਿਆਸੀ ਅਤੇ ਆਰਥਿਕ ਵਿਕਾਸ ਦੇ ਨਵੇਂ ਪਹਿਲੂ ਖੋਲ੍ਹੇਗਾ। ਮੇਰਾ ਦੇਸ਼ ਉਮੀਦ ਕਰ ਰਿਹਾ ਹੈ ਕਿ ਸਾਡੇ ਪੁਰਖਿਆਂ ਨੇ ਜੋ ਰਿਸ਼ਤੇ ਬਣਾਏ ਹਨ, ਉਹ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ।