Corona Virus
ਪਠਾਨਕੋਟ, ਮੰਡੀਆਂ ‘ਚ ਵੀ ਪਾਇਆ ਗਿਆ ਕੋਰੋਨਾ ਦਾ ਖ਼ੌਫ਼

ਪਠਾਨਕੋਟ, 15 ਅਪ੍ਰੈਲ : ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ ਅਤੇ ਇਸ ਵਾਰ ਕੋਰੋਨਾ ਦੇ ਕਹਿਰ ਕਰਕੇ ਮੰਡੀਆਂ ‘ਚ ਵੀ ਸੁਰੱਖਿਆ ਦੇ ਮੱਦੇਨਜ਼ਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਠਾਨਕੋਟ ਮੰਡੀ ‘ਚ ਸ਼ੋਸ਼ਲ ਡਿਸਟੈਸਿੰਗ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਦਾ ਕਹਿਰ ਪਠਾਨਕੋਟ ‘ਚ ਵੀ ਵੇਖਣ ਨੂੰ ਮਿਲਿਆ ਹੈ, ਜਿੱਥੇ ਕੋਰੋਨਾ ਵਾਇਰਸ ਦੇ 22 ਮਾਮਲੇ ਸਾਹਮਣੇ ਆ ਚੁੱਕੇ ਹਨ।1 ਬਜ਼ੁਰਗ ਮਹਿਲਾ ਦੀ ਮੌਤ ਵੀ ਹੋ ਚੁੱਕੀ ਹੈ। ਪਠਾਨਕੋਟ ਪ੍ਰਸ਼ਾਸਨ ਵੱਲੋਂ ਮੰਡੀਆਂ ਦੇ ਪ੍ਰਬੰਧ ਪੂਰੇ ਕਰ ਦਿੱਤੇ ਗਏ ਹਨ। ਸੀਜ਼ਨ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਗਲੀਆਂ ਮੁਹੱਲਿਆਂ ਨੂੰ ਵੀ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤਾਂ ਜੋ ਫ਼ਸਲ ਲਿਆਉਣ ਵਾਲੇ ਕਿਸਾਨਾਂ ਤੇ ਕੋਰੋਨਾ ਦਾ ਪ੍ਰਭਾਵ ਨਾ ਪੈ ਸਕੇ। ਮੰਡੀਆਂ ‘ਚ ਵੀ ਹਰ ਪਾਸੇ ਸੈਨੇਟਾਈਜੇਸ਼ਨ ਕੀਤੀ ਜਾ ਰਹੀ ਹੈ। ਸੈਨੇਟਾਈਜ਼ ਕਰਨ ਲਈ ਕਰੀਬ 600 ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ।