Punjab
Breaking: ਭਾਰਤ-ਪਾਕਿ ਸਰਹੱਦ ਤੋਂ ਮਿਲੀ 60 ਕਰੋੜ ਦੀ ਹੈਰੋਇਨ, ਜਾਣੋ

ਫ਼ਿਰੋਜ਼ਪੁਰ 12ਅਕਤੂਬਰ 2023 : ਫ਼ਿਰੋਜ਼ਪੁਰ ਪੁਲਿਸ ,ਕਾਊਂਟਰ ਇੰਟੈਲੀਜੈਂਸ ਨੇ ਏ.ਆਈ.ਜੀ. ਸਰਦਾਰ ਲਖਬੀਰ ਸਿੰਘ ਦੀ ਅਗਵਾਈ ਹੇਠ ਦੋ ਭਾਰਤੀ ਨਸ਼ਾ ਤਸਕਰਾਂ ਨੂੰ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੱਡੀ ਖੇਪ ਸਣੇ ਕਾਬੂ ਕੀਤਾ ਹੈ।
ਦੱਸਿਆ ਜਾਂਦਾ ਹੈ ਕਿ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਭਾਰਤੀ ਸਮੱਗਲਰਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮੰਗਵਾਈ ਹੈ, ਜਿਸ ਨੂੰ ਉਹ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ, ਇਸ ਲਈ ਇੱਕ ਯੋਜਨਾ ਦੇ ਤਹਿਤ ਫ਼ਿਰੋਜ਼ਪੁਰ ਤੋਂ ਭਾਰਤ-ਪਾਕਿਸਤਾਨ ਸਰਹੱਦ ਵੱਲ ਜਾ ਰਹੇ ਸਨ। ਸਾਰੇ ਇਲਾਕੇ ਨੂੰ ਸੀਲ ਕਰਕੇ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਰੀਬ 12 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਿਨ੍ਹਾਂ ਤਸਕਰਾਂ ਕੋਲੋਂ ਹੈਰੋਇਨ ਦੀ ਇਹ ਖੇਪ ਬਰਾਮਦ ਹੋਈ ਹੈ, ਉਹ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 60 ਕਰੋੜ ਰੁਪਏ ਦੱਸੀ ਜਾ ਰਹੀ ਹੈ। ਅਧਿਕਾਰਤ ਪੁਸ਼ਟੀ ਲਈ ਅਜੇ ਤੱਕ ਕਿਸੇ ਅਧਿਕਾਰੀ ਨਾਲ ਸੰਪਰਕ ਨਹੀਂ ਹੋ ਸਕਿਆ।