National
BREAKING: ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਰਿਮਾਂਡ ‘ਤੇ ਭੇਜਿਆ
13 ਅਕਤੂਬਰ 2023: ਦਿੱਲੀ ਦੀ ਇਕ ਅਦਾਲਤ ਨੇ 13 ਅਕਤੂਬਰ ਨੂੰ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਸੁਣਵਾਈ ਦੌਰਾਨ ਅਦਾਲਤ ਨੇ ‘ਆਪ’ ਸੰਸਦ ਮੈਂਬਰ ਨੂੰ ਕਿਹਾ ਕਿ ਉਹ ਅਜਿਹੇ ਮਾਮਲਿਆਂ ਦਾ ਜ਼ਿਕਰ ਨਾ ਕਰਨ ਜੋ ਇਸ ਕੇਸ ਨਾਲ ਸਬੰਧਤ ਨਹੀਂ ਹਨ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਮਾਮਲੇ ਦੀ ਸੁਣਵਾਈ ਕੀਤੀ।
ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਸ ਦੇ ਘਰ ‘ਤੇ ਕਰੀਬ 10 ਘੰਟੇ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। 5 ਅਕਤੂਬਰ ਨੂੰ ਉਸ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੰਜੇ ਨੂੰ 10 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਬਾਅਦ ਵਿੱਚ ਰਿਮਾਂਡ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ।