Connect with us

Punjab

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪੀਐੱਮ ਮੋਦੀ ਦੇ ਦਫ਼ਤਰ ਪਹੁੰਚ ਕੇ ਰੱਖੀ ਇਹ ਮੰਗ

Published

on

ਜਲੰਧਰ 14 ਅਕਤੂਬਰ 2023: ਕੈਨੇਡਾ ਸਥਿਤ ਭਾਰਤੀ ਦੂਤਾਵਾਸ ਵੱਲੋਂ ਉਨ੍ਹਾਂ ਨੂੰ ਭਾਰਤ ਆਉਣ ਦਾ ਵੀਜ਼ਾ ਨਾ ਦੇਣ ਕਾਰਨ ਕੈਨੇਡਾ ਦੇ ਪ੍ਰਵਾਸੀ ਪੰਜਾਬੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਤਰੁਣ ਕਪੂਰ ਨਾਲ ਮੁਲਾਕਾਤ ਕੀਤੀ।ਪੀ.ਐੱਮ.ਓ ਅੱਜ ਤਰੁਣ ਕਪੂਰ ਨਾਲ ਮੁਲਾਕਾਤ ਦੌਰਾਨ ਸੁਸ਼ੀਲ ਰਿੰਕੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ।

ਮੰਗ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਵਾਸੀ ਭਾਰਤੀਆਂ ਨੂੰ ਵੀਜ਼ਾ ਦੇਣ ‘ਤੇ ਲੱਗੀ ਪਾਬੰਦੀ ਹਟਾਉਣ ਲਈ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਹਦਾਇਤਾਂ ਭੇਜਣ। ਸੰਸਦ ਮੈਂਬਰ ਨੇ ਉਨ੍ਹਾਂ ਨੂੰ ਦੱਸਿਆ ਕਿ ਨਵੰਬਰ ਤੋਂ ਜਨਵਰੀ ਤੱਕ ਵੱਡੀ ਗਿਣਤੀ ਵਿੱਚ ਪਰਵਾਸੀ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਆਉਂਦੇ ਹਨ। ਪਰਵਾਸੀ ਪੰਜਾਬੀਆਂ ਨੂੰ ਜਾਇਦਾਦ ਸਬੰਧੀ ਕੰਮ ਕਰਵਾਉਣਾ ਪੈਂਦਾ ਹੈ ਅਤੇ ਆਪਣੇ ਬੱਚਿਆਂ ਦੇ ਵਿਆਹ ਲਈ ਕੱਪੜੇ ਵੀ ਖਰੀਦਣੇ ਪੈਂਦੇ ਹਨ।

ਰਿੰਕੂ ਨੇ ਕਿਹਾ ਕਿ ਭਾਰਤ ਨੇ ਕੈਨੇਡਾ ਦੇ ਖਿਲਾਫ ਜੋ ਵੀ ਸਟੈਂਡ ਲਿਆ ਹੈ, ਉਸ ਵਿਚ ਸ਼ਾਮਲ ਹੋਏ ਬਿਨਾਂ ਉਹ ਸਿਰਫ ਇਹੀ ਅਪੀਲ ਕਰਦਾ ਹੈ ਕਿ ਕੈਨੇਡੀਅਨ ਪਾਸਪੋਰਟ ਰੱਖਣ ਵਾਲੇ ਭਾਰਤੀਆਂ ਨੂੰ ਦੇਸ਼ ਆਉਣ ਲਈ ਵੀਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਭਾਰਤੀ ਸਰਦੀਆਂ ਵਿੱਚ ਹੀ ਆਪਣੇ ਦੰਦਾਂ ਦਾ ਇਲਾਜ ਕਰਵਾਉਣ ਲਈ ਭਾਰਤ ਆਉਂਦੇ ਹਨ ਕਿਉਂਕਿ ਕੈਨੇਡਾ ਵਿੱਚ ਦੰਦਾਂ ਦਾ ਇਲਾਜ ਬਹੁਤ ਮਹਿੰਗਾ ਹੈ। ਹੁਣ ਇਨ੍ਹਾਂ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।