Connect with us

WORLD

ਭਾਰਤ ਨੇ ਕੈਨੇਡਾ ਲਈ ਵੀਜ਼ਾ ਸੇਵਾਵਾਂ ਮੁੜ ਤੋਂ ਕੀਤੀਆਂ ਸ਼ੁਰੂ

Published

on

26 ਅਕਤੂਬਰ 2023: ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਅੰਸ਼ਕ ਤੌਰ ‘ਤੇ ਮੁੜ ਸ਼ੁਰੂ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਕੋਈ ਵੀ ਵੀਜ਼ਾ ਸਿਰਫ਼ ਚਾਰ ਸ਼੍ਰੇਣੀਆਂ ਵਿੱਚ ਹੀ ਅਪਲਾਈ ਕਰ ਸਕਦਾ ਹੈ- ਐਂਟਰੀ, ਬਿਜ਼ਨਸ, ਮੈਡੀਕਲ ਅਤੇ ਕਾਨਫਰੰਸ। ਦਰਅਸਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਤੋਂ ਬਾਅਦ ਭਾਰਤ ਨੇ 21 ਸਤੰਬਰ ਨੂੰ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ।

ਭਾਰਤੀ ਡਿਪਲੋਮੈਟਿਕ ਯੂਨਿਟ ਨੂੰ ਧਮਕੀਆਂ ਮਿਲਣ ਤੋਂ ਬਾਅਦ ਇਹ ਸੇਵਾ ਬੰਦ ਕਰ ਦਿੱਤੀ ਗਈ ਸੀ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ 21 ਸਤੰਬਰ ਨੂੰ ਕਿਹਾ ਸੀ ਕਿ ਕੈਨੇਡਾ ਵਿੱਚ ਸਾਡੀ ਡਿਪਲੋਮੈਟਿਕ ਯੂਨਿਟ ਨੂੰ ਧਮਕੀਆਂ ਮਿਲ ਰਹੀਆਂ ਹਨ। ਉਹ ਆਪਣਾ ਕੰਮ ਕਰਨ ਦੇ ਯੋਗ ਨਹੀਂ ਹਨ। ਇਹੀ ਕਾਰਨ ਹੈ ਕਿ ਵੀਜ਼ਾ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਸੀ ਕਿ ਕੈਨੇਡਾ ਅੱਤਵਾਦੀਆਂ ਨੂੰ ਰਹਿਣ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਅੰਜਾਮ ਦੇਣ ਲਈ ਜਗ੍ਹਾ ਦੇ ਰਿਹਾ ਹੈ।