Punjab
ਭਲਕੇ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਾਰਨ ?

ਜਲੰਧਰ 26 ਅਕਤੂਬਰ 2023: ਭਲਕੇ ਯਾਨੀ 27 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ 27 ਅਕਤੂਬਰ ਨੂੰ ਜਲੰਧਰ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ। ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜ ਅਜਮੀਦ ਜੈਅੰਤੀ ਦੇ ਮੌਕੇ ‘ਤੇ ਜਨਤਕ ਛੁੱਟੀ ਰਹੇਗੀ।
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ ਵਿੱਚ 30 ਅਕਤੂਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।