Connect with us

Punjab

ਕਰਵਾ ਚੌਥ ‘ਤੇ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਨੇ ਪਤਨੀ ਦਾ ਕੀਤਾ ਕ+ਤ+ਲ..

Published

on

2 ਨਵੰਬਰ 2023: ਲੁਧਿਆਣਾ ਨੇੜੇ ਗੁਰੂਦੇਵ ਨਗਰ ਵਿੱਚ ਰਹਿਣ ਵਾਲੇ ਇੱਕ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਨੇ ਕਰਵਾ ਚੌਥ ਵਾਲੇ ਦਿਨ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਪਤਨੀ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਬਜ਼ੁਰਗ ਨੇ ਖੁਦ ਇਸ ਦੀ ਸੂਚਨਾ ਪਟਿਆਲਾ ਰਹਿੰਦੇ ਆਪਣੇ ਬੇਟੇ ਨੂੰ ਦਿੱਤੀ।

ਸੂਚਨਾ ਮਿਲਣ ਤੋਂ ਬਾਅਦ ਬੇਟਾ ਤੁਰੰਤ ਘਰ ਪਹੁੰਚਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਜਾਂਚ ਤੋਂ ਬਾਅਦ ਬਜ਼ੁਰਗ ਔਰਤ ਮਨਜੀਤ ਕੌਰ (80) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਹਰਚਰਨ ਸਿੰਘ (85) ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਰਚਰਨ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰੂਦੇਵ ਨਗਰ ਸਥਿਤ ਆਪਣੇ ਘਰ ਵਿਚ ਇਕੱਲਾ ਰਹਿੰਦਾ ਸੀ, ਜਦਕਿ ਉਸ ਦਾ ਪੁੱਤਰ ਪਟਿਆਲਾ ਵਿਚ ਰਹਿੰਦਾ ਹੈ ਅਤੇ ਕਾਰੋਬਾਰ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ ਨੂੰ ਹਰਚਰਨ ਸਿੰਘ ਅਤੇ ਮਨਜੀਤ ਕੌਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਝਗੜਾ ਇੰਨਾ ਵੱਧ ਗਿਆ ਕਿ ਗੁੱਸੇ ‘ਚ ਆ ਕੇ ਹਰਚਰਨ ਸਿੰਘ ਨੇ ਤੇਜ਼ਧਾਰ ਹਥਿਆਰ ਚੁੱਕ ਕੇ ਆਪਣੀ ਪਤਨੀ ਦੇ ਸਿਰ ‘ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।