Punjab
ਪੰਜਾਬ ‘ਚ ਹਵਾ ਪ੍ਰਦੂਸ਼ਣ ‘ਤੇ ਸਰਕਾਰ ਨੇ ਕੀਤੀ ਐਡਵਾਈਜ਼ਰੀ ਜ਼ਾਰੀ, ਮਾਸਕ ਪਹਿਨੇ ਬਿਨਾਂ ਘਰੋਂ ਨਾ ਨਿਕਲੋ

5 ਨਵੰਬਰ 2023: ਪੰਜਾਬ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਨਾਲ ਹੀ, ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।