Connect with us

Punjab

ਪੰਜਾਬ ਸਰਕਾਰ ਤੇ ਰਾਜਪਾਲ ਮਾਮਲੇ ਦੀ ਅੱਜ ਸੁਣਵਾਈ, ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ

Published

on

6 ਨਵੰਬਰ 2023: ਪੰਜਾਬ ‘ਚ ਰਾਜਪਾਲ ਬੀ.ਐੱਲ. ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ‘ਚ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ ‘ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲਾ ਦਾ ਅਜੇ ਵੀ ਬਕਾਇਆ ਪਏ ਹਨ।