Punjab
BREAKING: CM ਮਾਨ ਨੇ ਪੰਜਾਬ ਦੇ ਵਪਾਰੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ
6 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੇ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਕਰਵਾਈ ਗਈ ਇਹ ਬੈਠਕ ਦੀਵਾਲੀ ਤੋਂ ਪਹਿਲਾਂ ਕਰਵਾਈ ਗਈ ਹੈ: ਜਿਸ ਵਿੱਚ ਅੱਜ ਬੜੇ ਅਹਿਮ ਫ਼ੈਸਲੇ ਲਏ ਗਏ ਹਨ| ਇਸ ਮੀਟਿੰਗ ਵਿੱਚ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀਗਈ ਹੈ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਵੈਟ ਮੁੱਦੇ ਨੂੰ ਹੱਲ ਕਰਨ ਲਈ ਓ.ਟੀ.ਐਸ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਇਸ ਨਾਲ ਕਰੀਬ 60 ਹਜ਼ਾਰ ਵਪਾਰੀਆਂ ਨੂੰ ਫਾਇਦਾ ਹੋਵੇਗਾ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ।CM ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਾਂ।
CM ਮਾਨ ਟਵੀਟ ਕਰ ਲਿਖਿਆ- ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ…ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ…
ਅਸੀਂ ਪੰਜਾਬ ‘ਚ ਵਪਾਰ ਨੂੰ ਹੁਲਾਰਾ ਦੇਣ ਲਈ ਵਚਨਬੱਧ ਹਾਂ…