Punjab
ਪਿੰਡ ਸੰਧਵਾਂ ‘ਚ ਨਕਲੀ ਦੇਸੀ ਘਿਓ ਬਣਾਉਣ ਵਾਲੇ ਮੁਲਜ਼ਮ ਦਾ ਪੁਲਿਸ ਨੇ ਅਦਾਲਤ ਤੋਂ ਲਿਆ ਚਾਰ ਦਿਨਾਂ ਦਾ ਰਿਮਾਂਡ
8 ਨਵੰਬਰ 2023: (ਸੁਨੀਲ ਜਿੰਦਲ): ਫਰੀਦਕੋਟ ‘ਚ ਪਿਛਲੇ ਦਿਨੀ ਸਿਹਤ ਵਿਭਾਗ ਦੀ ਟੀਮ ਵੱਲੋਂ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇਥੋਂ ਦੇ ਪਿੰਡ ਸੰਧਵਾਂ ਤੇ ਰਿਹਾਇਸ਼ੀ ਇਲਾਕੇ ਵਿੱਚ ਚੱਲ ਰਹੀ ਨਕਲੀ ਦੇਸੀ ਘਿਓ ਬਣਾਉਂਦੀ ਇੱਕ ਫੈਕਟਰੀ ਨੂੰ ਬੇਨਕਾਬ ਕੀਤਾ ਸੀ ਜਿੱਥੋਂ ਭਾਰੀ ਮਾਤਰਾ ਵਿੱਚ ਨਕਲੀ ਦੇਸੀ ਘਿਓ ਤੋਂ ਇਲਾਵਾ ਕੱਚਾ ਮਟੀਰੀਅਲ ਮਸ਼ੀਨਰੀ ਅਤੇ ਰੈਪਰ ਆਦੀ ਵੀ ਬਰਾਮਦ ਕੀਤੇ ਗਏ ਸਨ ਇਸ ਮਾਮਲੇ ਵਿੱਚ ਜ਼ਿਲਾ ਸਿਹਤ ਵਿਭਾਗ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਵਿਖੇ ਇਸ ਫੈਕਟਰੀ ਨੂੰ ਚਲਾਉਣ ਵਾਲੇ ਕੋਟਪਰਾ ਦੇ ਮੁਕਤਸਰ ਰੋਡ ਤੇ ਰਹਿਣ ਵਾਲੇ ਪ੍ਰਦੀਪ ਕੁਮਾਰ ਨਾਮਕ ਨੌਜਵਾਨ ਦੇ ਖਿਲਾਫ ਮੁਕਦਮਾ ਦਰਜ ਕੀਤਾ ਗਿਆ |
ਓਥੇ ਹੀ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕਰਦੇ ਹੋਏ ਪੁੱਛਗਿਛ ਲਈ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਤੇ ਰਿਮਾਂਡ ਹਾਸਿਲ ਕਰ ਲਿਆ ਹੈ। ਇਸ ਪੂਰੇ ਮਾਮਲੇ ਵਿੱਚ ਕੋਟਕਪੂਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ ਨੇ ਦੱਸਿਆ ਕਿ ਇਸ ਮੁਲਜ਼ਮ ਨੂੰ ਲਿਆਂਦੇ ਗਏ ਰਿਮਾਂਡ ਤੋਂ ਬਾਅਦ ਇਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਦੋਸ਼ੀਆਂ ਬਾਰੇ ਪਤਾ ਕੀਤਾ ਜਾਵੇਗਾ।