Punjab
ਪਠਾਨਕੋਟ ਪੁਲਿਸ ਵੱਲੋਂ ਪਟਾਕਿਆਂ ਦੇ ਗੈਰ-ਕਾਨੂੰਨੀ ਸਟੋਰੇਜ਼ ‘ਤੇ ਵੱਡੀ ਕਾਰਵਾਈ
8 ਨਵੰਬਰ 2023 (ਸਾਹਿਲ ਮੰਨੀ): ਪਠਾਨਕੋਟ ਪੁਲਿਸ ਵੱਲੋਂ ਲਗਾਤਾਰ ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਪਟਾਕੇ ਨਾ ਸਟੋਰ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਕੁਝ ਲੋਕ ਆਪਣੇ ਮੁਨਾਫ਼ੇ ਲਈ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਪਟਾਕੇ ਸਟੋਰ ਕਰ ਰਹੇ ਹਨ, ਜਿਸ ਕਾਰਨ ਪੁਲਿਸ ਵੱਲੋਂ ਦਿਨ-ਦਿਹਾੜੇ ਛਾਪੇਮਾਰੀ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਅਤੇ ਰਾਤ ਸਮੇਂ ਵੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਪੁਲਿਸ ਨੇ ਦੁਕਾਨਾਂ ਅਤੇ ਇੱਕ ਗੋਦਾਮ ‘ਤੇ ਛਾਪੇਮਾਰੀ ਕਰਕੇ ਉਥੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਗਏ ਪਟਾਕੇ ਵੀ ਜ਼ਬਤ ਕੀਤੇ ਹਨ, ਇੰਨਾ ਹੀ ਨਹੀਂ ਕੁਝ ਲੋਕਾਂ ਨੂੰ ਕਾਬੂ ਵੀ ਕੀਤਾ ਗਿਆ ਹੈ | ਪੁਲਿਸ ਵੱਲੋਂ ਕਾਬੂ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ, ਇੰਨਾ ਹੀ ਨਹੀਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਪਟਾਕੇ ਨਾ ਸਟੋਰ ਕਰਨ, ਨਹੀਂ ਤਾਂ ਉਨ੍ਹਾਂ ‘ਤੇ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨੇ ਦੱਸਿਆ ਕਿ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪਟਾਕੇ ਸਟੋਰ ਕਰਨਾ ਗੈਰ-ਕਾਨੂੰਨੀ ਹੈ ਕਿਉਂਕਿ ਜੇਕਰ ਅੱਗ ਲੱਗਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਫਾਇਰ ਬ੍ਰਿਗੇਡ ਵੀ ਇਨ੍ਹਾਂ ਇਲਾਕਿਆਂ ਵਿੱਚ ਨਹੀਂ ਪਹੁੰਚ ਸਕਦੀ, ਪੁਲਿਸ ਇਸ ਸਭ ਨੂੰ ਰੋਕਨ ਦੇ ਲਈ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਟਾਕਿਆਂ ਦੇ ਗੈਰ-ਕਾਨੂੰਨੀ ਸਟੋਰੇਜ਼ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਪਠਾਨਕੋਟ ਪ੍ਰਸ਼ਾਸਨ ਨੇ ਦੀਵਾਲੀ ‘ਤੇ ਪਟਾਕਿਆਂ ਦੀ ਵਿਕਰੀ ਲਈ ਦੁਕਾਨਦਾਰਾਂ ਦੇ ਡਰਾਅ ਕੱਢੇ ਹਨ ਅਤੇ ਖੁੱਲ੍ਹੇ ਮੈਦਾਨ ‘ਚ ਪਟਾਕੇ ਵੇਚਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਪਟਾਕੇ ਸਟੋਰ ਕਰਨ ਵਾਲੇ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।