Connect with us

Sports

ਆਸਟ੍ਰੇਲੀਆ ਨੇ ਛੇਵੀਂ ਵਾਰ ਜਿੱਤਿਆ ਵਨਡੇ ਵਿਸ਼ਵ ਕੱਪ, ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Published

on

20 ਨਵੰਬਰ 2023: ਵਿਸ਼ਵ ਕੱਪ 2023 ਦੇ ਫਾਈਨਲ ‘ਚ ਭਾਰਤ ਨੂੰ 6 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਐਤਵਾਰ ਨੂੰ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਇਸ ਹਾਰ ਨੇ ਭਾਰਤੀ ਪ੍ਰਸ਼ੰਸਕਾਂ ਨੂੰ 2003 ਦੇ ਵਿਸ਼ਵ ਕੱਪ ਫਾਈਨਲ ਦੀ ਯਾਦ ਦਿਵਾ ਦਿੱਤੀ। 20 ਸਾਲ ਪਹਿਲਾਂ ਜੋਹਾਨਸਬਰਗ ਵਿੱਚ ਕੰਗਾਰੂਆਂ ਨੇ ਸਾਨੂੰ 125 ਦੌੜਾਂ ਨਾਲ ਹਰਾਇਆ ਸੀ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ 240 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟ੍ਰੇਲੀਆਈ ਬੱਲੇਬਾਜ਼ਾਂ ਨੇ 43 ਓਵਰਾਂ ‘ਚ 4 ਵਿਕਟਾਂ ਗੁਆ ਕੇ 241 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਟ੍ਰੈਵਿਸ ਹੈੱਡ ਨੇ 137 ਦੌੜਾਂ ਦਾ ਸੈਂਕੜਾ ਜੜਿਆ, ਜਦਕਿ ਮਾਰਨਸ ਲੈਬੁਸ਼ਗਨ ਨੇ ਨਾਬਾਦ 58 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ, ਜਦਕਿ ਕਪਤਾਨ ਪੈਟ ਕਮਿੰਸ ਅਤੇ ਜੋਸ਼ ਹੇਜ਼ਲਵੁੱਡ ਨੇ 2-2 ਵਿਕਟਾਂ ਹਾਸਲ ਕੀਤੀਆਂ। ਟਰੈਵਿਸ ਹੈੱਡ ਪਲੇਅਰ ਆਫ ਦਿ ਮੈਚ ਰਹੇ।