Connect with us

Corona Virus

ਪੰਜਾਬ ਨੇ COVID-19 ਦੇ ਮੱਦੇਨਜ਼ਰ ਹੈਲਪਲਾਈਨ ਨੰਬਰ ਲਾਂਚ ਕੀਤੇ

Published

on

ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਮੈਡੀਕਲ ਅਤੇ ਜ਼ਰੂਰੀ ਸੇਵਾਵਾਂ ਦੇ ਮੁੱਦਿਆਂ ਨੂੰ ਸਮੇਂ ਸਿਰ ਅਤੇ ਜਲਦੀ ਹੱਲ ਕਰਨ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰਾਂ ਦੀ ਲੜੀ ਸ਼ੁਰੂ ਕੀਤੀ ਹੈ।

ਇਸ ਬਾਰੇ ਅੱਜ ਇਥੇ ਜਾਣਕਾਰੀ ਦਿੰਦਿਆਂ ਰਾਜ ਦੇ ਮੁਖੀ ਕੋਵਿਡ-19 ਕੰਟਰੋਲ ਰੂਮ ਰਾਹੁਲ ਤਿਵਾੜੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨਾਲ ਸਬੰਧਤ ਕਿਸੇ ਵੀ ਮੁੱਦੇ ਜਾਂ ਸ਼ਿਕਾਇਤ ਦਰਜ ਕਰਨ ਲਈ 112 ਅਤੇ ਸਾਰੀਆਂ ਡਾਕਟਰੀ ਸਬੰਧਿਤ ਲੋੜਾਂ ਲਈ 104 ਸਮਰਪਿਤ ਸਹੂਲਤਾਂ ਨੂੰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸਲਾਹ-ਮਸ਼ਵਰਾ ਅਤੇ ਤਣਾਅ ਮੁਕਤ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਇੱਕ ਜਨਰਲ ਹੈਲਪਲਾਈਨ ਨੰਬਰ 1905 ਨੂੰ ਕਾਰਜਸ਼ੀਲ ਬਣਾਇਆ ਗਿਆ ਹੈ ਜਿੱਥੇ ਲੋਕ ਰੋਜ਼ਾਨਾ ਘਰ ਦੀ ਵਰਤੋਂ ਦੀਆਂ ਚੀਜ਼ਾਂ ਦੀ ਸਪਲਾਈ ਅਤੇ ਉਪਲਬਧਤਾ ਬਾਰੇ ਸਾਰੀ ਜ਼ਰੂਰੀ ਜਾਣਕਾਰੀ ਲੈ ਸਕਦੇ ਹਨ, ਤਿਵਾੜੀ ਨੇ ਅੱਗੇ ਕਿਹਾ ਕਿ ਇੱਕ ਵੱਖਰੀ ਨੰਬਰ 108 ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ ਜਿੱਥੇ ਐਂਬੂਲੈਂਸ ਸੇਵਾ ਦੀ ਬੇਨਤੀ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਨਾਗਰਿਕਾਂ ਲਈ ਟੈਲੀ-ਕਾਨਫਰੰਸ ਦੌਰਾਨ ਸੀਨੀਅਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਅਤੇ ਕੋਵਿਡ-19 ਅਤੇ ਹੋਰ ਸੰਬੰਧਿਤ ਚਿੰਤਾਵਾਂ ਬਾਰੇ ਡਾਕਟਰੀ ਸਲਾਹ ਲੈਣ ਲਈ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ 1800 180 4104 ਵੀ ਸ਼ੁਰੂ ਕੀਤੀ ਹੈ।

ਰਾਜ ਸਰਕਾਰ ਵੱਲੋਂ ਨਾਗਰਿਕਾਂ ਨੂੰ ਵਧੀਆ ਸਿਹਤ ਅਤੇ ਸਹਾਇਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਹੁਲ ਤਿਵਾੜੀ ਨੇ ਭਰੋਸਾ ਦਿੱਤਾ ਕਿ ਸਾਰੇ ਸਬੰਧਤ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਲੋਕਾਂ ਨੂੰ ਸਿਹਤ ਅਤੇ ਸਮਾਜਿਕ ਵੱਖ-ਵੱਖ ਪ੍ਰੋਟੋਕੋਲਾਂ ਦੀ ਪਾਲਣਾ ਕਰਦੇ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੈ ਕਿ ਸਾਨੂੰ ਸਾਰਿਆਂ ਨੂੰ ਆਪਣੇ ਮੋਹਰੀ ਸਿਹਤ ਯੋਧਿਆਂ ਦੀਆਂ ਸ਼ਾਨਦਾਰ ਕੋਸ਼ਿਸ਼ਾਂ ਦੀ ਪੂਰਤੀ ਲਈ ਪੂਰੀ ਵਾਹ ਲਾਈ ਏ ਜੋ ਸਾਡੇ ਲਈ ਇਹ ਲੜਾਈ ਲੜ ਰਹੇ ਸਨ।


Continue Reading
Click to comment

Leave a Reply

Your email address will not be published. Required fields are marked *