Connect with us

Punjab

BREAKING: ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਹੋਈ ਗੈਸ ਲੀਕ

Published

on

22 ਨਵੰਬਰ 2023: ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਹੜਕੰਪ ਮੱਚ ਗਿਆ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਜਾਣਕਾਰੀ ਅਨੁਸਾਰ ਸਕੂਲ ਦੇ ਗਰਾਊਂਡ ਵਿੱਚ ਅਚਾਨਕ ਐਲਪੀਜੀ ਪਾਈਪ ਲਾਈਨ ਲੀਕ ਹੋ ਗਈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ ਨੂੰ ਸਕੂਲੋਂ ਕੱਢ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਆਸਪਾਸ ਦੇ ਇਲਾਕਿਆਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ।