Punjab
ਕਿਸਾਨਾਂ ਦਾ ਚੰਡੀਗੜ੍ਹ ਵਿਖੇ ਧਰਨੇ ਦਾ ਅੱਜ ਦੂਸਰਾ ਦਿਨ
27 ਨਵੰਬਰ 2023: ਕਿਸਾਨਾਂ ਦੇ ਵੱਲੋਂ ਬੀਤੇ ਦਿਨ ਚੰਡੀਗੜ੍ਹ ਵਿਖੇ ਤਿੰਨ ਦਿਨਾਂ ਦਾ ਧਰਨਾ ਲਗਾਇਆ ਗਿਆ ਹੈ| ਜਿਥੇ ਕਿਸਾਨ ਟਰੈਕਟਰਾਂ ਤੇ ਚੰਡੀਗੜ੍ਹ ਪਹੁੰਚੇ ਹੋਏ ਹਨ| ਓਥੇ ਹੀ ਅੱਜ ਧਰਨੇ ਦਾ ਦੂਸਰਾ ਦਿਨ ਹੈ | ਤੇ ਪੁਲਿਸ ਪ੍ਰਸ਼ਾਸ਼ਨ ਦੇ ਵੱਲੋਂ ਬੈਰੀਕੇਡ ਲਗਾਏ ਗਏ ਹਨ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ| ਕਿਸਾਨਾਂ ਦਾ ਧਰਨਾ ਲਗਾਉਣ ਦੀਆਂ ਕੁੱਝ ਮੰਗਾ ਹਨ|
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ 26 ਤੋਂ 28 ਨਵੰਬਰ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਪੰਚਕੂਲਾ ਅਤੇ ਮੋਹਾਲੀ ‘ਚ ਹਜ਼ਾਰਾਂ ਕਿਸਾਨ ਇਕੱਠੇ ਹੋਏ । ਚੰਡੀਗੜ੍ਹ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਰਾਜਪਾਲ ਨੂੰ ਮਿਲ ਕੇ ਆਪਣੀਆਂ ਮੰਗਾਂ ਪੇਸ਼ ਕਰਨਾ ਚਾਹੁੰਦੇ ਹਨ। ਅਜਿਹੇ ‘ਚ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਦੀ ਪੁਲਸ ਨੇ ਕਮਰ ਕੱਸ ਲਈ ਹੈ। ਦੋਵਾਂ ਸੂਬਿਆਂ ਦੀ ਸਰਹੱਦ ‘ਤੇ ਬੈਰੀਕੇਡ ਲਗਾ ਕੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਲਈ ਕਿਹਾ ਗਿਆ ਹੈ।
ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਲਖੀਮਪੁਰੀ ਖੇੜੀ ਦੇ ਦੋਸ਼ੀਆਂ ਖਿਲਾਫ ਕਾਰਵਾਈ, ਬਿਜਲੀ ਬਿੱਲਾਂ ਦੀ ਵਾਪਸੀ, ਕਿਸਾਨਾਂ ਦੇ ਟੈਕਸ ਮੁਆਫ ਕਰਨ, ਖਰਾਬ ਹੋਈਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਆਦਿ ਕਈ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਲਈ ਰਾਜਧਾਨੀ ‘ਚ ਚੱਕਾ ਜਾਮ ਕਰਨਗੇ।