Connect with us

Punjab

ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

Published

on

27 ਨਵੰਬਰ 2023: ਪੰਜਾਬ ਵਿੱਚ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸ਼ਰਧਾਲੂ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਜਾਵੇਗੀ।

ਅੰਮ੍ਰਿਤਸਰ ਵਿੱਚ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ ਸਥਾਨਕ ਵਿਧਾਇਕ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਰੇਲ ਗੱਡੀ ਦਾ ਧੂਰੀ ਵਿਖੇ ਸਵਾਗਤ ਕਰਨਗੇ ਅਤੇ ਇਸ ਨੂੰ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕਰਨਗੇ। ਇਸ ਦੌਰਾਨ ਧੂਰੀ ਵਿੱਚ ਇੱਕ ਜਨਤਕ ਮੀਟਿੰਗ ਵੀ ਕੀਤੀ ਜਾਵੇਗੀ।