Connect with us

Punjab

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ “CASO OPERATION” ਤਹਿਤ ਵੱਡੇ-ਪੱਧਰ ਤੇ ਕੀਤਾ ਗਿਆ ਸਰਚ ਅਪ੍ਰੈਸ਼ਨ

Published

on

29 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਪੰਜਾਬ ਦੇ DGP ਗੋਰਵ ਯਾਦਵ ਪੰਜਾਬ ਵੱਲੋਂ “CASO OPERATION” ਤਹਿਤ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਜਿਸ ਤਹਿਤ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਫਹਿਤ ਸਿੰਘ ਬਰਾੜ ਡੀ.ਐਸ.ਪੀ (ਮਲੋਟ), ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸਤਨਾਮ ਸਿੰਘ ਡੀ.ਐਸ.ਪੀ (ਸ.ਡ ਸ੍ਰੀ ਮੁਕਤਸਰ ਸਾਹਿਬ), ਸੰਜੀਵ ਗੋਇਲ ਡੀ.ਐਸ.ਪੀ (ਐਨ.ਡੀ.ਪੀ.ਐਸ), ਇਲਾਵਾ ਇੰਸਪੈਕਟਰ ਗੁਰਵਿੰਦਰ ਸਿੰਘ ਸੀ.ਆਈ.ਏ ਇੰਚਾਰਜ ਅਤੇ ਸਮੂਹ ਮੁੱਖ ਅਫਸਰਾਨ ਥਾਣਾ ਅਤੇ 600 ਦੇ ਕ੍ਰੀਬ ਪੁਲਿਸ ਅਧਿਕਾਰੀਆ/ਕ੍ਰਮਚਾਰੀਆਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਡਵੀਜਨ ਸ੍ਰੀ ਮੁਕਤਸਰ ਸਾਹਿਬ, ਡਵੀਜਨ ਮਲੋਟ, ਡਵੀਜਨ ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ।