Punjab
ਪੰਜਾਬ ਮੌਸਮ: ਦੋ ਦਿਨ ਮੀਂਹ ਪੈਣ ਦੀ ਸੰਭਾਵਨਾ, ਧੁੰਦ ਦਾ ਪ੍ਰਕੋਪ ਵੀ ਵਧੇਗਾ
30 ਨਵੰਬਰ 2023: ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।