Punjab
ਸੰਗਰੂਰ ਦੇ ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਨੇ ਕਿਹਾ
2 ਦਸੰਬਰ 2203: ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਦੱਸਿਆ ਕਿ ਬੀਤੀ ਰਾਤ 18 ਬੱਚਿਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਸਵੇਰੇ 14 ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਚਾਰ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਵੇਰੇ 36 ਦੇ ਕਰੀਬ ਬੱਚੇ ਸਿਵਲ ਹਸਪਤਾਲ ਵਿੱਚ ਦਾਖਲ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੱਚੇ ਪੀਜੀਆਈ, ਸੈਟੇਲਾਈਟ ਸੰਗਰੂਰ ਵਿੱਚ ਇਲਾਜ ਅਧੀਨ ਹਨ।
ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ ਜੋ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਭਾਵੇਂ ਉਹ ਠੇਕੇਦਾਰ, ਸਕੂਲ ਮੁਲਾਜ਼ਮ ਜਾਂ ਅਧਿਆਪਕ ਹੋਵੇ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਸਖ਼ਤ ਹਦਾਇਤਾਂ ਹਨ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਸਕੂਲ ਵਿੱਚ ਠੇਕੇਦਾਰ ਦਾ ਟੈਂਡਰ ਰੱਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਤੋਂ ਹੀ ਬੱਚਿਆਂ ਲਈ ਖਾਣਾ ਮੁਹੱਈਆ ਕਰਵਾਇਆ ਜਾਵੇਗਾ।