Connect with us

Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਠੰਡ ਨੂੰ ਦੇਖਦੇ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

Published

on

4 ਦਸੰਬਰ 2023: ਭਾਰਤ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਏਂ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ। ਦੱਸ ਦੇਈਏ ਕਿ ਇਹ ਹੁਕਮ ਸੋਮਵਾਰ ਤੋਂ ਯਾਨੀ ਕਿ 4 ਤਾਰੀਖ ਤੋਂ ਲਾਗੂ ਹੋਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਚੁੱਕਿਆ ਗਿਆ ਹੈ। ਇਹ ਹੁਕਮ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਹੋਵੇਗਾ।